ਨਗਰ ਨਿਗਮ ਕਪੂਰਥਲਾ ਦੇ ਕੁੱਲ 50 ਵਾਰਡਾਂ ਲਈ 305 ਅਤੇ ਸੁਲਤਾਨਪੁਰ ਲੋਧੀ ਨਗਰ ਕੌਂਸਲ ਦੇ ਕੁੱਲ 13 ਵਾਰਡਾਂ ਲਈ 82 ਨਾਮਜ਼ਦਗੀ ਪੱਤਰ ਦਾਖਲ
ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਮਈ ਦਿਨ ਸੋਮਵਾਰ ਨੂੰ ਹੋਵੇਗੀ
ਕਪੂਰਥਲਾ, 16 ਮਈ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਆਕਾਸ਼ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਗਰ ਨਿਗਮ ਕਪੂਰਥਲਾ ਅਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਅੱਜ ਸਫਲਤਾਪੂਰਵਕ ਮੁਕੰਮਲ ਹੋ ਗਈ ਹੈ।
ਸ਼੍ਰੀ ਆਕਾਸ਼ ਬਾਂਸਲ ਨੇ ਨਾਮਜ਼ਦਗੀਆਂ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਨਗਰ ਨਿਗਮ ਕਪੂਰਥਲਾ ਦੇ ਕੁੱਲ 50 ਵਾਰਡਾਂ ਲਈ 305 ਨਾਮਜ਼ਦਗੀ ਪੱਤਰ ਅਤੇ ਸੁਲਤਾਨਪੁਰ ਲੋਧੀ ਨਗਰ ਕੌਂਸਲ ਦੇ ਕੁੱਲ 13 ਵਾਰਡਾਂ ਲਈ 82 ਨਾਮਜ਼ਦਗੀ ਪੱਤਰ ਦਾਖਿਲ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਹੁਣ ਅਗਲੇ ਪੜਾਅ ਤਹਿਤ ਦਾਖਲ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ (ਜਾਂਚ) 18 ਮਈ ਦਿਨ ਸੋਮਵਾਰ ਨੂੰ ਕੀਤੀ ਜਾਵੇਗੀ। ਇਸ ਤੋਂ ਬਾਅਦ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19 ਮਈ ਦਿਨ ਮੰਗਲਵਾਰ ਨੂੰ ਦੁਪਹਿਰ 3 ਵਜੇ ਤੱਕ ਨਿਰਧਾਰਿਤ ਕੀਤੀ ਗਈ ਹੈ। ਚੋਣਾਂ ਲਈ ਵੋਟਾਂ ਪੈਣ ਦਾ ਕਾਰਜ 26 ਮਈ ਦਿਨ ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ ਅਤੇ ਵੋਟਾਂ ਦੀ ਗਿਣਤੀ 29 ਮਈ ਦਿਨ ਸ਼ੁੱਕਰਵਾਰ ਨੂੰ ਸਥਾਪਿਤ ਗਿਣਤੀ ਕੇਂਦਰਾਂ ‘ਤੇ ਕੀਤੀ ਜਾਵੇਗੀ।

.jpg)
Post a Comment