Top News

ਨਗਰ ਨਿਗਮ ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਨਗਰ ਕੌਂਸਲ ਲਈ 6 ਨਾਮਜ਼ਦਗੀ ਪੱਤਰ ਰੱਦ; ਹੁਣ ਕ੍ਰਮਵਾਰ 301 ਅਤੇ 80 ਉਮੀਦਵਾਰ ਮੈਦਾਨ ਵਿੱਚ

 


 

ਕਪੂਰਥਲਾ,18  ਮਈ: ਨਗਰ ਨਿਗਮ ਕਪੂਰਥਲਾ ਦੇ ਕੁੱਲ 50 ਵਾਰਡਾਂ ਲਈ 305 ਅਤੇ ਸੁਲਤਾਨਪੁਰ ਲੋਧੀ ਨਗਰ ਕੌਂਸਲ ਦੇ ਕੁੱਲ 13 ਵਾਰਡਾਂ ਲਈ 82 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ, ਜਿਨ੍ਹਾਂ ਦੀ ਅੱਜ ਪੜਤਾਲ (ਜਾਂਚ) ਦੌਰਾਨ ਚਾਰ ਨਾਮਜ਼ਦਗੀਆਂ ਕਪੂਰਥਲਾ ਨਗਰ ਨਿਗਮ ਤੋਂ ਰੱਦ ਕੀਤੀਆਂ ਗਈਆਂ ਅਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਤੋਂ ਦੋ  ਨਾਮਜਦਗੀਆਂ ਰੱਦ ਕੀਤੀਆਂ ਗਈਆਂ

 

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਆਕਾਸ਼ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੋਈ ਇਸ ਪੜਤਾਲ ਦੌਰਾਨ ਨਗਰ ਨਿਗਮ ਕਪੂਰਥਲਾ ਦੇ ਚਾਰ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ, ਜਿਸ ਕਾਰਨ ਹੁਣ ਉੱਥੇ ਕੁੱਲ 301 ਉਮੀਦਵਾਰ ਰਹਿ ਗਏ ਹਨਇਸੇ ਤਰ੍ਹਾਂ ਨਗਰ ਕੌਂਸਲ ਸੁਲਤਾਨਪੁਰ ਲੋਧੀ ਵਿਖੇ ਪੜਤਾਲ ਦੌਰਾਨ ਦੋ ਨਾਮਜ਼ਦਗੀ ਪੱਤਰ ਰੱਦ ਹੋਣ ਕਾਰਨ ਹੁਣ ਸਿਰਫ਼ 80 ਉਮੀਦਵਾਰ ਚੋਣ ਮੈਦਾਨ ਵਿੱਚ ਹਨ

 

ਉਨ੍ਹਾਂ ਦੱਸਿਆ ਕਿ ਹੁਣ ਅਗਲੇ ਪੜਾਅ ਤਹਿਤ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19 ਮਈ ਦਿਨ ਮੰਗਲਵਾਰ ਨੂੰ ਦੁਪਹਿਰ 3 ਵਜੇ ਤੱਕ ਨਿਰਧਾਰਿਤ ਕੀਤੀ ਗਈ ਹੈ, ਜਿਸ ਤੋਂ ਬਾਅਦ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇਚੋਣਾਂ ਲਈ ਵੋਟਾਂ ਪੈਣ ਦਾ ਕਾਰਜ 26 ਮਈ ਦਿਨ ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ ਅਤੇ ਵੋਟਾਂ ਦੀ ਗਿਣਤੀ 29 ਮਈ ਦਿਨ ਸ਼ੁੱਕਰਵਾਰ ਨੂੰ ਸਥਾਪਿਤ ਗਿਣਤੀ ਕੇਂਦਰਾਂਤੇ ਕਰਕੇ ਨਤੀਜੇ ਐਲਾਨੇ ਜਾਣਗੇ

 

 

 

Post a Comment

أحدث أقدم
Tribune Times News
Tribune Times News